Close Menu
  • Home
  • Breaking
  • Hoshiarpur
  • India
  • Punjab
  • Politics
  • Entertainment
  • Religious
  • World
What's Hot

मेजर (डॉ.) सुमित मुध ने एडीसी (जनरल) के रूप में संभाला पदभार

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸ਼ੋਰ ਪ੍ਰਦੂਸ਼ਨ ਦੀ ਰੋਕਥਾਮ ਲਈ ਹੁਕਮ ਜਾਰੀ, ਆਵਾਜ਼ੀ/ਸ਼ੋਰ ਪ੍ਰਦੂਸ਼ਨ ’ਤੇ ਰਹੇਗੀ ਪਾਬੰਦੀ

मानवता को विकास के जरिए खुशहाल जीवन स्तर देना ही बाबा विश्वकर्मा के प्रति सच्ची श्रद्धा का प्रगटावा – तीक्षण सूद

Facebook X (Twitter) Instagram
Wednesday, November 11
Facebook X (Twitter) Instagram
Hoshiarpur HulchulHoshiarpur Hulchul
  • Home
  • Breaking
  • Hoshiarpur
  • India
  • Punjab
  • Politics
  • Entertainment
  • Religious
  • World
Hoshiarpur HulchulHoshiarpur Hulchul
Home»Breaking»ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸ਼ੋਰ ਪ੍ਰਦੂਸ਼ਨ ਦੀ ਰੋਕਥਾਮ ਲਈ ਹੁਕਮ ਜਾਰੀ, ਆਵਾਜ਼ੀ/ਸ਼ੋਰ ਪ੍ਰਦੂਸ਼ਨ ’ਤੇ ਰਹੇਗੀ ਪਾਬੰਦੀ
Breaking

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸ਼ੋਰ ਪ੍ਰਦੂਸ਼ਨ ਦੀ ਰੋਕਥਾਮ ਲਈ ਹੁਕਮ ਜਾਰੀ, ਆਵਾਜ਼ੀ/ਸ਼ੋਰ ਪ੍ਰਦੂਸ਼ਨ ’ਤੇ ਰਹੇਗੀ ਪਾਬੰਦੀ

Rishi KumraBy Rishi KumraNovember 11, 20263 Mins Read
Share Facebook Twitter Telegram Email WhatsApp Copy Link
Share
Facebook Twitter Copy Link Telegram WhatsApp

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸ਼ੋਰ ਪ੍ਰਦੂਸ਼ਨ ਦੀ ਰੋਕਥਾਮ ਲਈ ਹੁਕਮ ਜਾਰੀ, ਆਵਾਜ਼ੀ/ਸ਼ੋਰ ਪ੍ਰਦੂਸ਼ਨ ’ਤੇ ਰਹੇਗੀ ਪਾਬੰਦੀ

 

ਹੁਸ਼ਿਆਰਪੁਰ, 11 ਨਵੰਬਰ :

ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ  ਅਧਿਕਾਰਾਂ ਤਹਿਤ ਜਾਰੀ ਹੁਕਮ ਅਨੁਸਾਰ ਜ਼ਿਲ੍ਹੇ ਵਿਚ  ਕੋਈ ਵੀ ਆਵਾਜ਼ੀ ਪ੍ਰਦੂਸ਼ਣ/ਜ਼ਿਆਦਾ ਸ਼ੋਰ ਕਰਨ ਵਾਲੇ ਯੰਤਰਾਂ, ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦੇ ਆਵਾਜ਼ੀ  ਪ੍ਰਦੂਸ਼ਣ, ਸ਼ੋਰ, ਧਮਕ ਪੈਦਾ ਕਰਨ ਕਰਨ ‘ਤੇ ਪਾਬੰਦੀ ਰਹੇਗੀ।

ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਖਿਆਂ ਅਤੇ ਫੁਲਝੜੀਆਂ ’ਤੇ ਲਾਗੂ  ਨਹੀਂ ਹੋਵੇਗੀ। ਇਸੇ ਤਰ੍ਹਾਂ ਗੱਡੀਆਂ ਆਦਿ ਵਿੱਚ ਕਿਸੇ ਤਰ੍ਹਾਂ ਦੇ ਪ੍ਰੈਸ਼ਰ ਹਾਰਨ,  ਵੱਖ-ਵੱਖ ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦਾ ਆਵਾਜ਼ੀ ਪ੍ਰਦੂਸ਼ਣ, ਸ਼ੋਰ, ਧਮਕ, ਜ਼ਿਆਦਾ ਆਵਾਜ਼ ਪੈਦਾ ਕਰਨ ਵਾਲੇ ਹਾਰਨ ਨੂੰ ਵਜਾਉਣ ’ਤੇ ਵੀ ਪੂਰਨ ਤੌਰ ’ਤੇ ਪਾਬੰਦੀ ਹੋਵੇਗੀ। ਸਿਰਫ ਸਰਕਾਰ ਵਲੋਂ ਨਿਰਧਾਰਤ ਕੀਤੇ ਗਏ ਹਾਰਨ ਜੋ ਆਵਾਜ਼ੀ ਪ੍ਰਦੂਸ਼ਣ ਤੋਂ ਰਹਿਤ ਹੋਣ, ਹੀ ਨਿਰਧਾਰਤ ਆਵਾਜ਼ ਵਿਚ ਵਜਾਏ ਜਾ ਸਕਦੇ ਹਨ।
ਇਸ ਤੋਂ ਇਲਾਵਾ ਕਿਸੇ ਵੀ ਗੈਰ ਸਰਕਾਰੀ ਇਮਾਰਤਾਂ, ਵਪਾਰਕ ਦੁਕਾਨਾਂ, ਜਨਤਕ  ਥਾਵਾਂ, ਸਿਨੇਮਿਆਂ, ਮਾਲਜ਼, ਹੋਟਲ ਰੈਸਟੋਰੈਂਟ ਅਤੇ ਮੇਲਿਆਂ ਆਦਿ ਵਿਚ ਉੱਚੀ ਆਵਾਜ਼ ਅਤੇ ਧਮਕ ਪੈਦਾ ਕਰਨ ਵਾਲੇ ਮਿਊਜ਼ਿਕ ਅਤੇ ਅਸ਼ਲੀਲ ਗੀਤ ਚਲਾਏ ਜਾਣ ’ਤੇ ਪੂਰਨ ਤੌਰ ’ਤੇ ਪਾਬੰਦੀ ਹੈ।

 

Girl in a jacket

ਸਾਇਲੈਂਸ ਜ਼ੋਨ ਜਿਵੇਂ ਕਿ ਮੰਤਰਾਲਾ, ਜੰਗਲਾਤ, ਹਸਪਤਾਲਾਂ, ਵਿਦਿਅਕ ਸੰਸਥਾਵਾਂ, ਅਦਾਲਤਾਂ, ਧਾਰਮਿਕ ਸੰਸਥਾਵਾਂ ਜਾਂ ਕੋਈ ਇਲਾਕਾ ਜਿਹੜਾ ਕਿ ਸਮਰੱਥ ਅਧਿਕਾਰੀ ਵਲੋਂ  ਸਾਇਲੈਂਸ ਜੋਨ ਐਲਾਨਿਆ ਗਿਆ ਹੋਵੇ, ਦੇ 100 ਮੀਟਰ ਦੇ ਘੇਰੇ ਅੰਦਰ ਆਤਿਸ਼ਬਾਜ਼ੀ/ਪਟਾਖਿਆਂ/ਲਾਊਡ ਸਪੀਕਰਾਂ/ਪ੍ਰੈਸ਼ਰ ਹਾਰਨਾਂ ਅਤੇ ਸ਼ੋਰ ਪੈਦਾ ਕਰਨ ਵਾਲੇ ਯੰਤਰਾਂ ਦੇ ਚਲਾਉਣ/ਲਗਾਉਣ ’ਤੇ ਪੂਰਨ ਪਾਬੰਦੀ ਹੋਵੇਗੀ। ਇਸੇ ਤਰ੍ਹਾਂ ਖਾਸ ਹਾਲਤਾਂ ਅਤੇ ਮੌਕਿਆਂ ਸਮੇਂ ਪ੍ਰਬੰਧਕ, ਧਾਰਮਿਕ ਸਥਾਨਾਂ/ਪੰਡਾਲਾਂ ਵਿਚ ਲਾਊਡ ਸਪੀਕਰ ਅਤੇ ਅਧਿਕਾਰਤ ਮੈਰਿਜ਼ ਪੈਲਸਾਂ ਵਿਚ ਡੀ ਜੇ/ਆਰਕੈਸਟਰਾ, ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਪੰਜਾਬ ਇੰਸਟਰੂਮੈਂਟਸ (ਕੰਟਰੋਲ ਆਫ ਨੋਆਇਸ) ਐਕਟ 1956 ਵਿਚ ਦਰਜ ਸ਼ਰਤਾਂ ਸਹਿਤ ਲਿਖਤੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਚਲਾਉਣਗੇ।

ਜਾਰੀ ਹੁਕਮ ਅਨੁਸਾਰ ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਲੋੜੀਂਦੀ ਪ੍ਰਵਾਨਗੀ ਲੈਣ ਦੇ ਬਾਵਜੂਦ ਵੀ  ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸੇ ਵਲੋਂ ਵੀ ਕਿਸੇ ਵੀ ਥਾਂ ’ਤੇ ਚਲਾਏ ਜਾ ਰਹੇ ਲਾਊਡ ਸਪੀਕਰਾਂ/ਡੀ ਜੇ/ਸੰਗੀਤਕ ਯੰਤਰ/ਐਡਰੈਸ ਸਿਸਟਮ ਆਦਿ ਦੀ ਆਵਾਜ਼ ਸੀਮਾ ਸਬੰਧਤ ਜਗ੍ਹਾ ਦੇ ਆਵਾਜ਼ੀ ਸਟੈਂਡਰਡ ਸੀਮਾ ਨਿਸ਼ਚਿਤ ਕੀਤੀ ਗਈ ਹੈ,

 

ਜਿਸ ਤਹਿਤ ਉਦਯੋਗਿਕ ਅਦਾਰਿਆਂ ਵਿੱਚ ਦਿਨ ਵੇਲੇ 75 ਡੀ ਬੀ (ਏ) ਅਤੇ ਰਾਤ ਸਮੇਂ 70 ਡੀ ਬੀ (ਏ), ਕਮਰਸ਼ੀਅਲ ਏਰੀਏ ਵਿੱਚ ਦਿਨ ਵੇਲੇ 65 ਅਤੇ ਰਾਤ ਸਮੇਂ 55, ਰਿਹਾਇਸ਼ੀ ਏਰੀਏ ਵਿੱਚ ਦਿਨ ਵੇਲੇ 55 ਅਤੇ ਰਾਤ ਸਮੇਂ 45 ਅਤੇ ਸਾਈਲੈਂਸ ਜ਼ੋਨ ਵਿੱਚ ਦਿਨ ਵੇਲੇ 50 ਡੀ ਬੀ (ਏ) ਅਤੇ ਰਾਤ ਸਮੇਂ 40 ਡੀ ਬੀ (ਏ) ਤੋਂ ਵੱਧ ਨਹੀਂ ਹੋਵੇਗੀ। ਇਸ ਪਾਬੰਦੀ ਦਾ ਦਿਨ ਦੇ ਸਮੇਂ ਦਾ ਮਤਲਬ ਸਵੇਰੇ 6-00 ਵਜੇ ਤੋਂ ਰਾਤ 10-00 ਵਜੇ ਤੱਕ ਹੈ। ਇਹ ਹੁਕਮ ਸਰਕਾਰੀ ਮਸ਼ੀਨਰੀ ਅਤੇ ਐਮਰਜੈਂਸੀ ਦੀ ਸਥਿਤੀ ਵਿਚ ਲਾਗੂ ਨਹੀਂ ਹੋਵੇਗਾ। ਇਹ ਹੁਕਮ 7  ਜਨਵਰੀ,  2027 ਤੱਕ ਲਾਗੂ ਰਹੇਗਾ

Add as Preferred on Google Follow on Google News Follow on Flipboard
Share. Facebook Twitter Pinterest LinkedIn Tumblr Email Copy Link
Previous Articleमानवता को विकास के जरिए खुशहाल जीवन स्तर देना ही बाबा विश्वकर्मा के प्रति सच्ची श्रद्धा का प्रगटावा – तीक्षण सूद
Next Article मेजर (डॉ.) सुमित मुध ने एडीसी (जनरल) के रूप में संभाला पदभार
Rishi Kumra

Related Posts

मेजर (डॉ.) सुमित मुध ने एडीसी (जनरल) के रूप में संभाला पदभार

November 11, 2026

मानवता को विकास के जरिए खुशहाल जीवन स्तर देना ही बाबा विश्वकर्मा के प्रति सच्ची श्रद्धा का प्रगटावा – तीक्षण सूद

November 10, 2026

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ 

November 10, 2026
Add A Comment
Leave A Reply Cancel Reply

Advertisement Space
Advertisement
Girl in a jacket
Latest Posts

मेजर (डॉ.) सुमित मुध ने एडीसी (जनरल) के रूप में संभाला पदभार

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸ਼ੋਰ ਪ੍ਰਦੂਸ਼ਨ ਦੀ ਰੋਕਥਾਮ ਲਈ ਹੁਕਮ ਜਾਰੀ, ਆਵਾਜ਼ੀ/ਸ਼ੋਰ ਪ੍ਰਦੂਸ਼ਨ ’ਤੇ ਰਹੇਗੀ ਪਾਬੰਦੀ

मानवता को विकास के जरिए खुशहाल जीवन स्तर देना ही बाबा विश्वकर्मा के प्रति सच्ची श्रद्धा का प्रगटावा – तीक्षण सूद

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ 

Trending Posts

Subscribe to News

Get the latest sports news from NewsSite about world, sports and politics.

Facebook X (Twitter) WhatsApp Instagram
© 2026 Hoshiarpur Hulchul. Made by iTree Network Solutions.
  • About Us
  • Privacy Policy
  • Terms of Use
  • Disclaimer
  • Contact Us
  • Editorial Policy

Type above and press Enter to search. Press Esc to cancel.